Skip to main content

Posts

Showing posts from April 21, 2018

ਅਣਖਾਂ ਦੇ ਵਾਰਿਸ

ਧਰਤੀ ਦਾ ਗੱਦਾ ਏ ਅਸਮਾਨੀ ਛੱਤਾਂ ਨੇਂ ਸਾਨੂੰ ਕਿਰਤੀਆਂ ਨੂੰ ਸਾਡੇ ਜਜ਼ਬੇ ਰੱਖਾਂ ਨੇਂ ਲੰਗਰ ਦੀ ਰੋਟੀ ਹੈ ਤਰਪਾਲਾਂ -ਠੰਡਾਂ ਤੋਂ ਸੱਭ ਕੁੱਝ ਹੀ ਇਹ ਛੋਟਾ ਹੈ ਸਾਡੇ ਦਿਲ ਦੀਆਂ ਗੰਢਾਂ ਤੋਂ ਸਾਡੇ ਦਿਲ ਦੀਆਂ ਗੰਢਾਂ ਤੋਂ ਸਾਡੇ ਬਾਪੂ ਬੈਠੇ ਨੇ ਮਾਵਾਂ ਵੀ ਬੈਠੀਆਂ ਨੇਂ ਖੇਤਾਂ ਦੇ ਰਾਹ ਫਸਲਾਂ ਸਭ ਥਾਵਾਂ ਬੈਠੀਆਂ ਨੇਂ ਅਸੀਂ ਨਾਲ ਲਿਆਏ ਹਾਂ ਮਿੱਟੀ ਆਪਣੇ ਖੇਤਾਂ ਦੀ ਤੂੰ ਗੱਡ ਫਾਹੇ ਤੇ  ਸੂਲੀ ਸਾਡੇ ਘੰਢ ਦੇ ਮੇਚਾਂ ਦੀ ਸਾਡੇ ਘੰਢ ਦੇ ਮੇਚਾਂ ਦੀ ਤੇਰੇ ਜੁਲਮਾਂ ਥੱਕ ਜਾਣੈ ਅਸੀਂ ਥੱਕਣ ਵਾਲੇ ਨਾ ਤੈਨੂੰ ਅੱਜ ਤੱਕ ਟੱਕਰੇ ਹੱਥ ਅੱਟਣ ਵਾਲੇ ਨਾ ਹੁਣ ਲੜਨੈ ਜਾਂ ਮਰਨੈ ਇਹ ਧਾਰ ਕੇ ਆਏ ਹਾਂ ਵਾਰਿਸ ਅਸੀਂ ਅਣਖਾਂ ਦੇ ਡਰ ਮਾਰ ਕੇ ਆਏ ਹਾਂ ਡਰ ਮਾਰ ਕੇ ਆਏ ਹਾਂ . ✍️ਹਰਗੋਬਿੰਦ ਸਿੰਘ

ਇੱਕ ਕਵਿਤਾ

ਇੱਕ ਕਵਿਤਾ ਉਸ ਰੱਬ ਦੇ ਨਾਂ ਜਿਹੀ, ਇਕ ਕਵਿਤਾ ਮੇਰੀ ਪਿਆਰੀ ਮਾਂ ਜਿਹੀ। ਚਿਤ ਕਰਦਾ ਮੈਂ ਹੁਣੇ ਬਣਾਵਾਂ, ਸੋਹਣੇ ਸੋਹਣੇ ਸਬਦ ਸਜਾਵਾਂ। ਇੱਕ ਕਵਿਤਾ ਮੇਰੀ ਭੈਣਾਂ ਵਰਗੀ, ਭਿੱਜੇ ਸਿੱਲੇ ਨੈਣਾਂ ਵਰਗੀ। ਵੀਰ ਉਡੀਕਣ, ਸੋਚਣ ਬੋਲੇ, ਕਾਗ ਜਿਥੇ- ਉਸ ਸੋਹਣੀ ਥਾਂ ਜਿਹੀ। ਚਿਤ ਕਰਦਾ ਮੈਂ ਹੁਣੇ ਵਣਾਵਾਂ... ਇੱਕ ਬਾਪੂ ਦੇ ਪਗ ਦੇ ਰੰਗ ਜਿਹੀ, ਜੀਵਨ ਜਾਚ ਤੇ ਵੱਖਰੇ ਢੰਗ ਜਿਹੀ। ਮੇਰੇ ਨਾਲ ਜੁੜੀ ਘਰ ਛੱਡਕੇ, ਉਸਦੀ ਸੰਗ,ਉਹਦੀ ਰੰਗਲੀ ਵੰਗ ਜਿਹੀ। ਚਿਤ ਕਰਦਾ ਮੈਂ ਹੁਣੇ ਬਣਾਵਾਂ ਉਸ ਵਰਗੀ ਜੋ ਚੋਰੀ ਤੱਕੇ, ਦਿਲ ਦੇ ਸਾਰੇ ਭੇਦ ਵੀ ਦੱਸੇ। ਦਿਲ ਤੇ ਪਥਰ ਦੀਦ ਨੂੰ ਚੱਖੇ, ਨਾਂ ਸਮਝੇ ਮੈਂ ਲੱਖ ਸਮਝਾਵਾਂ। ਚਿਤ ਕਰਦਾ ਮੈਂ ਹੁਣੇ ਬਣਾਵਾਂ... ਜਾਂ ਕਵਿਤਾ ਕਿਸੇ ਚੁੱਪ ਦੇ ਵਰਗੀ, ਸੁੱਕੇ ਜਿਹੇ ਕਿਸੇ ਰੁੱਖ ਦੇ ਵਰਗੀ। ਬੰਜਰ ਜਿਹੀ ਕੁੱਖ ਦੇ ਵਰਗੀ, ਜਾਂ ਕਿਰਤੀ ਦੇ ਦੁੱਖ ਦੇ ਵਰਗੀ। ਐ ਪਰ ਕਿਥੋਂ ਸਬਦ ਲਿਆਵਾਂ, ਭਰੀਆ ਗਲਾ ਮੈਂ ਕਿਵੇਂ ਸੁਕਾਵਾਂ। ਦਿਲ ਕਰਦਾ ਮੈਂ ਹੁਣੈ ਬਣਾਵਾਂ, ਇੱਕ ਕਵਿਤਾ ਉਸ ਰੱਬ ਦੇ ਨਾਂ ਜਿਹੀ, ਇਕ ਕਵਿਤਾ ਮੇਰੀ ਪਿਆਰੀ ਮਾਂ ਜਿਹੀ। ..ਹਰਗੋਬਿੰਦ ਸਿੰਘ ਸਿੱਧੂ